ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ ਪਰਮਜੀਤ ਸਰਨਾ ਨੂੰ

sarna

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਹਾਈਕੋਰਟ ਨੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਦੂਜੇ ਕੌਮਾਂਤਰੀ ਨਗਰ ਕੀਰਤਨ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਸਰਨਾ ਸਨ ਪਰ ਉਨ੍ਹਾਂ ਨੂੰ ਇੱਕ ਕੇਸ ਦੇ ਚੱਲਦਿਆਂ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਸੀ।