
ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਰੋੜਾਂ ਰੁਪਏ ਦੇ ਅਨੁਸੂਚੀਤ ਜਾਤੀ ਵਜ਼ੀਫ਼ਾ ਘੋਟਾਲੇ ਵਿੱਚ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਮੁੱਖਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਮਾਮਲੇ ਦੇ ਸਾਰੇ ਪਹਿਲੂਆਂ ਉੱਤੇ ਗੌਰ ਕਰਨਗੇ। ਜ਼ਿਕਰਯੋਗ ਹੈ ਕਿ ਬੀਜੇਪੀ ਨੇ ਮਾਮਲੇ ਵਿੱਚ ਕਥਿਤ ਭੂਮਿਕਾ ਲਈ ਕੈਬੀਨਟ ਮੰਤਰੀ ਸਾਧੁ ਸਿੰਘ ਧਰਮਸੋਤ ਦਾ ਇਸਤੀਫਾ ਮੰਗਿਆ ਹੈ।