ਸਕੂਲੀ ਬੱਚਿਆਂ ਨੂੰ ਘਰ ਦੀਆਂ ਛੱਤਾਂ ਉੱਪਰ ਬਗੀਚੀ ਲਾਉਣ ਲਈ ਕਰਾਂਗੇ ਉਤਸ਼ਾਹਿਤ : ਸੰਧੂ

ਵਾਤਾਵਰਨ ਪਲੀਤ ਕਰਨ ਅਤੇ ਹੋਰ ਬੁਰਾਈਆਂ ਦੀ ਆਮਦ ਦੇ ਦੋਸ਼ੀ ਅਸੀਂ ਖੁਦ : ਬਰਾੜ

ਫਰੀਦਕੋਟ, 13 ਜਨਵਰੀ :- ਸਕੂਲੀ ਬੱਚਿਆਂ ਅਤੇ ਸਟਾਫ ਨੂੰ ਘਰ ਦੇ ਵਿਹੜੇ ਜਾਂ ਛੱਤਾਂ ਉੱਪਰ ਬਗੀਚੀ ਲਾਉਣ ਲਈ ਮੁਕੰਮਲ ਸਮਾਨ ਅਤੇ ਬੂਟੇ ਮੁਹੱਈਆ ਕਰਵਾਏ ਜਾਣਗੇ। ਜਿਸ ਨਾਲ ਸਪੱਸ਼ਟ ਹੋ ਜਾਵੇਗਾ ਕਿ ਅਸੀਂ ਵਾਤਾਵਰਨ ਦੀ ਸੰਭਾਲ ਸਬੰਧੀ ਕਿੰਨੇ ਕੁ ਚਿੰਤਤ ਹਾਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਤੌਰ ਮੁੱਖ ਮਹਿਮਾਨ ਪੁੱਜੇ ਕਾਂਗਰਸ ਕਮੇਟੀ ਦੇ ਜਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਸਥਾਨਕ ਡਾ ਹਰੀ ਸਿੰਘ ਸੇਵਕ ਸਰਕਾਰੀ ਸੀਨੀ ਸੈਕੰ ਸਕੂਲ ਵਿਖੇ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ, ਸਮਾਜਿਕ ਕਦਰਾਂ-ਕੀਮਤਾਂ, ਵਿਦਿਆ ਦੇ ਪ੍ਰਚਾਰ-ਪ੍ਰਸਾਰ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਸੁਸਾਇਟੀ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੀ ਭਰਪੂਰ ਪ੍ਰਸੰਸਾ ਕੀਤੀ। ਵਿਸ਼ੇਸ਼ ਮਹਿਮਾਨ ਉੱਘੇ ਗੀਤਕਾਰ ਤੇ ਸ਼ਾਇਰ ਮੱਖਣ ਬਰਾੜ ਮੱਲਕੇ ਨੇ ਵਰਤਮਾਨ ਹਲਾਤਾਂ ਦੀ ਪੁਰਾਤਨ ਇਤਿਹਾਸ ਅਤੇ ਰਸਮੋ ਰਿਵਾਜਾਂ ਨਾਲ ਤੁਲਨਾ ਕਰਦਿਆਂ ਆਖਿਆ ਕਿ ਅੱਜ ਵਾਤਾਵਰਨ ਨੂੰ ਪਲੀਤ ਕਰਨ, ਭ੍ਰਿਸ਼ਟਾਚਾਰਕ ਸਮਾਜ ਦੀ ਸਿਰਜਣਾ, ਖੁਦਕੁਸ਼ੀਆਂ ਦਾ ਦੌਰ ਅਤੇ ਹੋਰ ਸਮਾਜਿਕ ਬੁਰਾਈਆਂ ਦੀ ਬਹੁਤਾਤ ਸਾਡੀ ਅਣਗਹਿਲੀ ਤੇ ਲਾਪ੍ਰਵਾਹੀ ਹੀ ਨਹੀਂ ਬਲਕਿ ਬੇਵਕੂਫੀ ਕਾਰਨ ਹੋ ਰਹੀ ਹੈ। ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਪ੍ਰੈਸ ਸਕੱਤਰ ਗੁਰਿੰਦਰ ਸਿੰਘ ਅਤੇ ਸਮਾਜਸੇਵੀ ਬਲਜੀਤ ਸਿੰਘ ਖੀਵਾ ਨੇ ਡੂੰਘੇ ਅਤੇ ਪ੍ਰਦੂਸ਼ਿਤ ਕੀਤੇ ਜਾ ਰਹੇ ਧਰਤੀ ਹੇਠਲੇ ਜਾਂ ਦਰਿਆਵਾਂ ਦੇ ਪਾਣੀ ‘ਤੇ ਚਿੰਤਾ ਜਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਲਈ ਵੀ ਚਰਚਾ ਕਰਦਿਆਂ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।ઠਇਸ ਮੌਕੇ ਹੁਸ਼ਿਆਰ ਅਤੇ ਖੇਡਾਂ ‘ਚ ਅਵਲ ਰਹਿਣ ਵਾਲੇ ਬੱਚਿਆਂ ਨੂੰ ਫਲਦਾਰ ਬੂਟਿਆਂઠਅਤੇ ਕਿੱਟਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾઠ’ਕੋਟਕਪੂਰਾ ਗਰੁੱਪ ਆਫ ਫੈਮਲੀਜ਼ ਕੈਨੇਡਾ’ ਅਤੇ ਬਾਬਾ ਫਰੀਦ ਸੁਸਾਇਟੀ ਕੈਨੇਡਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਵਾਤਾਵਰਣ ਦੀ ਸ਼ੁੱਧਤਾ, ਪਾਣੀਆਂ ਦੀ ਮਹੱਤਤਾ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵਾਲੀਆਂ ਕਾਪੀਆਂ ਵੀ ਅਧਿਆਪਕਾਂ ਨੂੰ ਭੇਂਟ ਕੀਤੀਆਂ ਗਈਆਂ।ઠਪ੍ਰਿੰਸੀਪਲ ਸਰਬਜੀਤ ਸਿੰਘ ਸੰਧੂ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ ਜਦਕਿ ਲੈਕਚਰਾਰ ਕਰਮਜੀਤ ਸਿੰਘ ਸਰਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੋਕੇ ਉਪਰੋਕਤ ਤੋਂ ਇਲਾਵਾ ਸੁਸਾਇਟੀ ਮੈਂਬਰ ਰਾਜਿੰਦਰ ਸਿੰਘ ਬਰਾੜ, ਸੁਖਵਿੰਦਰ ਸਿੰਘ ਬੱਬੂ, ਰਣਜੀਤ ਸਿੰਘ ਟੋਨੀ, ਮੋਹਨ ਸਿੰਘ, ਮਨੀ ਧਾਲੀਵਾਲ, ਗੁਰਮੀਤ ਸਿੰਘ ਭਾਊ ਸਮੇਤ ਐਡਵੋਕੇਟ ਗੁਰਬਚਨ ਸਿੰਘ ਟੋਨੀ ਆਦਿ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।
ਸਬੰਧਤ ਤਸਵੀਰ ਵੀ।

Install Punjabi Akhbar App

Install
×