‘ਨਵਾਂ ਸਾਲ ਗੁਰੂ ਦੇ ਨਾਲ’ ਦਾ ਸੁਨੇਹਾ ਦੇਣ ਲਈ ਰੈਣ ਸੁਬਾਈ ਕੀਰਤਨ ਸਮਾਗਮ

ਕੋਟਕਪੂਰਾ:- ਯੂਐੱਸਓ ਅਤੇ ਗੋਬਿੰਦ ਐਗਰੀਕਲਚਰ ਵਰਕਸ ਪੰਜਗਰਾਈਂ ਕਲਾਂ/ਕੋਟਕਪੂਰਾ ਵਲੋਂ ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਜੈਤੋ ਰੋਡ ਵਿਖੇ ਕਰਵਾਏ ਗਏ ਰੈਣ ਸੁਬਾਈ ਕੀਰਤਨ ਸਮਾਗਮ ਦੌਰਾਨ ਅਕਾਲ ਸਹਾਇ ਕੀਰਤਨੀ ਜੱਥਾ ਲੁਧਿਆਣਾ, ਭਾਈ ਗੁਰਪ੍ਰੀਤ ਸਿੰਘ, ਭਾਈ ਚਰਨਜੀਤ ਸਿੰਘ ਚੰਨੀ, ਬੀਬੀ ਜਸਵਿੰਦਰ ਕੌਰ ਖਾਲਸਾ, ਭਾਈ ਲਖਵਿੰਦਰ ਸਿੰਘ ਪਾਰਸ ਸਮੇਤ ਅਨੇਕਾਂ ਹੋਰ ਨਿਸ਼ਕਾਮ ਵੀਰ/ਭੈਣਾ ਨੇ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਸਮੇਤ ਸੁਖਵਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ ਕਾਕਾ, ਹਰਵਿੰਦਰ ਸਿੰਘ ਬਿੱਟਾ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਅਮਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਭਾਵੇਂ ਵੱਖ ਵੱਖ ਧਰਮਾ ਦੇ ਲੋਕਾਂ ਵਲੋਂ ਨਵੇਂ ਸਾਲ ਦੇ ਸਮਾਗਮ ਆਪੋ ਆਪਣੇ ਢੰਗ ਤਰੀਕਿਆਂ ਨਾਲ ਕਰਕੇ ਜਸ਼ਨ ਮਨਾਏ ਜਾਂਦੇ ਹਨ ਪਰ ਪੰਥਕ ਮਰਿਆਦਾ ਅਨੁਸਾਰ ਬੀਤ ਰਹੇ ਸਾਲ ਨੂੰ ਅਲਵਿਦਾ ਆਖਣ ਅਤੇ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰਬਾਣੀ-ਕੀਰਤਨ ਵਾਲਾ ਰਸਤਾ ਹੀ ਸਹੀ ਅਤੇ ਦਰੁਸਤ ਹੈ। ਉਨਾਂ ਦੱਸਿਆ ਕਿ ਉਕਤ ਰੈਣ ਸੁਬਾਈ ਕੀਰਤਨ ਸਮਾਗਮ ਦੌਰਾਨ ਸੰਗਤਾਂ ਨੂੰ ਨਵਾਂ ਸਾਲ ਗੁਰੂ ਦੇ ਨਾਲ ਦਾ ਸੁਨੇਹਾ ਵੀ ਦਿੱਤਾ ਗਿਆ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪੀਬੀਜੀ ਵੈੱਲਫੇਅਰ ਕਲੱਬ ਸਮੇਤ ਹੋਰ ਸੰਸਥਾਵਾਂ ਤੇ ਜਥੇਬੰਦੀਆਂ ਵਲੋਂ ਵੀ ਆਪਣੀਆਂ ਸਟਾਲਾਂ ਲਾਈਆਂ ਗਈਆਂ।

Install Punjabi Akhbar App

Install
×