ਸੜਕ ਹਾਦਸੇ ‘ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ

ਮੁੰਬਈ-ਪੁਣੇ ਐਕਸਪ੍ਰੈੱਸ ਵੇਅ ‘ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਅਤੇ ਉਨ੍ਹਾਂ ਦਾ ਡਰਾਈਵਰ ਜ਼ਖਮੀ ਹੋ ਗਏ।  ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸ਼ਬਾਨਾ ਆਜ਼ਮੀ ਕਾਰ ਵਿਚ ਪੁਣੇ ਤੋਂ ਮੁੰਬਈ ਜਾ ਰਹੀ ਸੀ ਕਿ ਰਾਸਤੇ ਵਿਚ ਕਾਹਲਪੁਰ ਨੇੜੇ ਇੱਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਕਾਰ ਚਾਲਕ ਅਤੇ ਸ਼ਬਾਨਾ ਆਜ਼ਮੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਐਮ.ਜੀ.ਐਮ ਹਸਪਤਾਲ ਭਰਤੀ ਕਰਵਾਇਆ ਗਿਆ। ਹਾਦਸੇ ਵੇਲੇ ਕਾਰ ਵਿਚ ਜਾਵੇਦ ਅਖਤਰ ਵੀ ਸਵਾਰ ਸਨ, ਜੋ ਕਿ ਵਾਲ ਵਾਲ ਬਚ ਗਏ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×