ਦੇਸ਼ ਦੀ ਰਾਜਧਾਨੀ ਵਿਖੇ ਸ਼ਹੀਦੀ ਗੁਰਪੁਰਬ

– ਗੁਰਦੁਆਰਾ ਸਾਹਿਬ ਵਲਿੰਗਟਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਅਤੇ ਜੂਨ-84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ

(ਗੁਰਦੁਆਰਾ ਸਾਹਿਬ ਵਿਖੇ ਜੁੜੀ ਸੰਗਤ)
(ਗੁਰਦੁਆਰਾ ਸਾਹਿਬ ਵਿਖੇ ਜੁੜੀ ਸੰਗਤ)

ਆਕਲੈਂਡ  – ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਜੂਨ 1984 ਦੇ ਸ਼ਹੀਦ ਸਿੰਘਾਂ-ਸਿੰਘਣੀਆਂ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਅੱਜ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ, ਭਾਈ ਮਲਵਿੰਦਰ ਸਿੰਘ ਅਤੇ ਵੀਰ ਜਸਪ੍ਰੀਤ ਸਿੰਘ ਨੇ ਬਹੁਤ ਹੀ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸ. ਪਰਮਜੀਤ ਸਿੰਘ (ਸਾਬਕਾ ਪ੍ਰਧਾਨ) ਨੇ ਇਸ ਦਿਹਾੜੇ ਨੂੰ ਸਮਰਪਿਤ ਕੁਝ ਇਤਿਹਾਸਕ ਸਾਂਝ ਵੀ ਪਾਈ। ਅੱਜ ਦੇ ਹਫਤਾਵਾਰੀ ਦੀਵਾਨ ਦੇ ਵਿਚ ਭਾਰੀ ਗਿਣਤੀ ਦੇ ਵਿਚ ਸੰਗਤਾਂ ਜੁੜੀਆਂ। ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Install Punjabi Akhbar App

Install
×