ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਨਿਊਲਿਨ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਜੁੜੀ ਸੰਗਤ ਨੂੰ ਭਾਈ ਹਰਪ੍ਰੀਤ ਸਿੰਘ ਪਟਿਆਲਾ ਵਾਲਿਆਂ ਦੇ ਰਾਗੀ ਜੱਥੇ ਨੇ ਸ਼ਬਦ ਕੀਰਤਨ ਦੇ ਨਾਲ ਨਿਹਾਲ ਕੀਤਾ ਜਦ ਕਿ ਭਾਈ ਰਤਨ ਸਿੰਘ ਹੋਰਾਂ ਕਥਾ ਵਿਚਾਰ ਕਰਕੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ੰ