ਪਿਛਲੇ ਦਿਨੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਇੱਕ ਵਿਅਕਤੀ ਨੂੰ ਨਾਜਾਇਜ਼ ਤੌਰ ‘ਤੇ ਹਿਰਾਸਤ ‘ਚ ਲੈਣ ਅਤੇ ਉਸ ਨੂੰ ਛੱਡਣ ਬਦਲੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ‘ਚ ਥਾਣਾ ਪੱਟੀ ਸਦਰ ਦੇ ਐਸ. ਐਚ. ਓ. ਪ੍ਰੀਤਇੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕਮਾਲਪੁਰ ਦੇ ਰਹਿਣ ਵਾਲੇ ਪਲਵਿੰਦਰ ਸਿੰਘ ਪਾਸੋਂ ਉਸ ਦੇ ਭਰਾ ਨੂੰ ਛੱਡਣ ਲਈ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐਸ. ਐਚ. ਓ. ਦੇ ਗੰਨਮੈਨ ਬਲਵਿੰਦਰ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਿਸ ਮਗਰੋਂ ਐਸ. ਐਸ. ਪੀ. ਤਰਨ ਤਾਰਨ ਦਰਸ਼ਨ ਸਿੰਘ ਮਾਨ ਵਲੋਂ ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਰਸਾਲ ਸਿੰਘ ਅਤੇ ਸਿਪਾਹੀ ਹਰਜਿੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।
(ਰੌਜ਼ਾਨਾ ਅਜੀਤ)