ਮਸਰਤ ਵਰਗਿਆਂ ਦੀ ਗ੍ਰਿਫ਼ਤਾਰੀ ਨਹੀਂ, ਗੋਲੀ ਮਾਰੋ: ਕੁਮਾਰ ਵਿਸ਼ਵਾਸ

kumarਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ਨੇ ਵੱਖਵਾਦੀ ਨੇਤਾ ਮਸਰਤ ਆਲਮ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ ਜਿਸ ‘ਤੇ ਖ਼ਾਸਾ ਵਿਵਾਦ ਮੱਚ ਸਕਦਾ ਹੈ। ਕੁਮਾਰ ਵਿਸ਼ਵਾਸ ਨੇ ਮਸਰਤ ‘ਤੇ ਸਵਾਲ ਪੁੱਛੇ ਜਾਣ ‘ਤੇ ਕਿਹਾ ਕਿ ਦੇਸ਼ ਧ੍ਰੋਹੀਆਂ ਨੂੰ ਫੜ ਕੇ ਜੇਲ੍ਹ ‘ਚ ਪਾਉਣ ਤੋਂ ਬਿਹਤਰ ਇਹ ਹੈ ਕਿ ਉਨ੍ਹਾਂ ਨੂੰ ਗੋਲੀ ਮਾਰ ਦੇਣੀ ਚਾਹੀਦੀ ਹੈ। ਕੁਮਾਰ ਵਿਸ਼ਵਾਸ ਨੇ ਕਿਹਾ ਕਿ ਅੱਜ ਕਿੰਨੇ ਜਵਾਨ ਕਸ਼ਮੀਰ ‘ਚ ਸ਼ਹੀਦ ਹੋ ਰਹੇ ਹਨ। ਮੇਰਾ ਵਿਅਕਤੀਗਤ ਵਿਚਾਰ ਹੈ ਕਿ ਫ਼ੌਜ ਦੇ ਜਵਾਨਾਂ ਨੂੰ ਦੇਸ਼ ਧ੍ਰੋਹੀਆਂ ਨੂੰ ਫੜ ਕੇ ਜੇਲ੍ਹ ‘ਚ ਪਾਉਣ ਤੋਂ ਚੰਗਾ ਹੈ ਕਿ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਜਾਣੀ ਚਾਹੀਦੀ ਹੈ।