ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਇਸ ਮੌਕੇ ਸੰਗਤਾਂ ਵੱਲੋਂ ਜਿੱਥੇ ਗੁਰੂ ਘਰ ਵਿਖੇ ਮੱਥਾ ਟੇਕਿਆ ਗਿਆ ਉੱਥੇ ਹੀ ਇਲਾਹੀ ਬਾਣੀ ਦਾ ਸਰਵਣ ਕਰਦਿਆ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਸੰਗਤਾਂ ਵੱਲੋਂ ਬੜੀ ਹੀ ਸਰਧਾ ਭਾਵਨਾ ਨਾਲ ਮਨਾਇਆ ਗਿਆ ਹੈ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਾਰੀ ਹੀ ਜਗਤ ਨਮਨ ਕਰਦਾ ਹੈ ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆ ਛਬੀਲਾਂ ਵੀ ਲਗਾਈਆਂ ਗਈਆਂ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×