ਅਮਰੀਕੀ ਸਿੱਖਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਤੋਂ ਮਦਦ ਮੰਗੀ ਹੈ। ਕਈ ਅਮਰੀਕੀ ਸਿੱਖ ਜਥੇਬੰਦੀਆਂ ਨੇ ਅਮਰੀਕੀ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਨ੍ਹਾਂ ਅਪਰਾਧਾਂ ‘ਚ ਕੇਵਲ 30 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਜਦਕਿ ਪੁਲਿਸ ਅਤੇ ਪੈਰਵੀਕਰਤਾ ਅਧਿਕਾਰੀ ਇਸ ‘ਚ ਕਥਿਤ ਤੌਰ ‘ਤੇ ਸ਼ਾਮਲ ਪਾਰਟੀ ਅਹੁਦਾ ਅਧਿਕਾਰੀਆਂ ਅਤੇ ਸਰਕਾਰ ਨੂੰ ਇਨਸਾਫ਼ ਦੇ ਕਟਹਿਰੇ ‘ਚ ਖੜ੍ਹਾ ਕਰਨ ‘ਚ ਅਸਫਲ ਰਹੇ। ਪੱਤਰ ਅਨੁਸਾਰ ਅੰਤਰਰਾਸ਼ਟਰੀ ਨੀਤੀ ਸਥਾਪਿਤ ਕਰਨ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰ ਬਣਨ ਦੀ ਸੰਭਾਵਨਾਵਾਂ ਦੇ ਮੱਦੇਨਜ਼ਰ ਭਾਰਤ ਦੀ ਮਹੱਤਵਪੂਰਨ ਭੂਮਿਕਾ ਨੂੰ ਦੇਖਦੇ ਹੋਏ ਉਹ 1984 ‘ਚ ਯੋਜਨਾਬੱਧ ਹਿੰਸਾ ਦੇ ਸਬੰਧ ‘ਚ ਸਿੱਖ ਜਥੇਬੰਦੀਆਂ ਨੇ ਓਬਾਮਾ ਨੂੰ ਭਾਰਤ ਨਾਲ ਚਰਚਾ ਕਰਨ ਦੀ ਅਪੀਲ ਕੀਤੀ ਹੈ।