ਪ੍ਰੀਮੀਅਰ ਸਟੀਮਨ ਮਾਰਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਵਿੱਚ ਕਰੋਨਾ ਮੁੜ ਤੋਂ ਆਪਣੇ ਪੈਰ ਪਸਾਰ ਚੁਕਿਆ ਹੈ ਅਤੇ ਬੀਤੇ 24 ਘੰਟਿਆਂ ਦੌਰਾਨ ਰਾਜ ਭਰ ਵਿੱਚ 2552 ਨਵੇਂ ਕਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਸਮੇਂ ਰਾਜ ਭਰ ਵਿੱਚ ਕੁੱਲ 13,000 ਕਰੋਨਾ ਦੇ ਮਾਮਲੇ ਚਲੰਤ ਹਨ ਅਤੇ 94 ਕਰੋਨਾ ਪੀੜਿਤ, ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ ਜਿਨ੍ਹਾਂ ਵਿੱਚੋਂ 9 ਆਈ.ਸੀ.ਯੂ. ਵਿੱਚ ਵੀ ਹਨ।
ਉਨ੍ਹਾਂ ਚਿੰਤਾ ਜਤਾਉਂਦਿਆਂ ਕਿਹਾ ਕਿ ਕਰੋਨਾ ਦੇ ਨਵੇਂ ਦਰਜ ਹੋਏ ਮਾਮਲਿਆਂ ਵਿੱਚ ਬਹੁਤਾਤ ਵਿੱਚ ਓਮੀਕਰੋਨ ਦੇ ਮਾਮਲੇ ਵੀ ਹੋ ਸਕਦੇ ਹਨ ਅਤੇ ਅਧਿਕਾਰੀ ਇਸ ਦੀ ਪੜਤਾਲ ਕਰ ਰਹੇ ਹਨ।