ਵਿਸਾਖੀ ਨੂੰ ਮੁੱਖ ਰੱਖਕੇ ਪੀਸੀਏ  ਵੱਲੋਂ  ਗੁਰਦਵਾਰਾ  ਸਿੰਘ ਸਭਾ ਵਿਖੇ ਵਿਸ਼ੇਸ਼ ਦੀਵਾਨ ਸਜਾਏ  ਗਏ  

ਭਾਈ ਸਰਬਜੀਤ ਸਿੰਘ ਧੂੰਦਾ ਨੇ ਉਚੇਚੀ ਹਾਜ਼ਰੀ ਭਰੀ

IMG_4179

ਫਰਿਜ਼ਨੋਂ (ਕੈਲੀਫੋਰਨੀਆਂ) 8 ਅਪ੍ਰੈਲ — ਬੀਤੇਂ ਦਿਨ  ਪੰਜਾਬੀ ਕਲਚਰਲ ਐਸੋਸੀਏਸ਼ਨ (ਪੀਸੀਏ) ਦੇ ਸਮੂੰਹ  ਮੈਂਬਰ ਜਿਹੜੇ ਕਿ ਸਮੇ ਸਮੇ ਸਿਰ ਉਸਾਰੂ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਪ੍ਰੋਗਰਾਮ ਕਰਵਾਉਣ ਕਰਕੇ ਸਦਾ ਚਰਚਾ ਵਿੱਚ ਰਹਿੰਦੇ ਹਨ, ਵੱਲੋਂ ਵਿਸਾਖੀ ਦੇ ਮੌਕੇ ਨੂੰ ਮੁਖ ਰੱਖਕੇ ਸਥਾਨਿਕ ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ 4 ਅਪ੍ਰੈਲ ਤੋਂ 7 ਅਪ੍ਰੈਲ ਤੱਕ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ।  ਇਹਨਾਂ ਦੀਵਾਨਾ ਵਿੱਚ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ  ਸਰਬਜੀਤ  ਸਿੰਘ ਧੂੰਦਾ ਉਚੇਚੇ  ਤੌਰ  ਤੇ ਹਾਜ਼ਰੀ ਭਰਨ ਲਈ ਪਹੁੰਚੇ  ਹੋਏ ਸਨ ਅਤੇ ਇਹਨਾਂ ਦੀਵਾਨਾ ਦਾ ਮੁੱਖ ਉਦੇਸ਼ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸੰਗਤਾ ਨੂੰ ਸਿੱਖੀ ਨਾਲ ਜੋੜਨਾ ਹੈ। ਇਹਨਾਂ ਦੀਵਾਨਾਂ ਵਿੱਚ ਸੰਗਤਾ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਕੇ ਸ਼ਬਦ ਗੁਰੂ ਦੀ ਵਿਚਾਰ ਭਾਈ  ਸਰਬਜੀਤ  ਸਿੰਘ ਧੂੰਦਾ ਕੋਲੋ ਸਰਵਣ ਕੀਤੀ। ਇਸ ਮੌਕੇ ਭਾਈ ਸਰਬਜੀਤ ਸਿੰਘ ਧੂੰਦਾ ਨੇ ਦੀਵਾਨਾ ਵਿੱਚ ਹਾਜ਼ਰੀ ਭਰਕੇ ਸੰਗਤ ਨੂੰ ਵਹਿਮਾਂ ਭਰਮਾ ਦਾ ਪੱਲ੍ਹਾ ਛੱਡਕੇ ਗੁਰੂ ਸ਼ਬਦ ਤੇ ਪਹਿਰਾ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਮੌਕੇ ਬਹੁਤ ਸਾਰੀਆਂ ਸੰਗਤਾਂ ਅੰਮ੍ਰਿਤ ਛਕਕੇ ਗੁਰੂ ਵਾਲੀਆ ਬਣੀਆਂ । ਇਸ ਮੌਕੇ ਗੁਰੂ-ਘਰ ਦੇ ਹਜ਼ੂਰੀ ਰਾਗੀ ਡਾਕਟਰ ਸਰਬਜੀਤ ਸਿੰਘ ਦੇ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ-ਘਰ ਦੇ ਮੁੱਖ ਸੇਵਾਦਾਰ ਭਾਈ ਮਲਕੀਤ ਸਿੰਘ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਸਟੇਜ ਸੰਚਾਲਨ ਗੁਰਪ੍ਰੀਤ ਸਿੰਘ ਮਾਨ ਨੇ ਬਾਖੂਬੀ ਕੀਤਾ।

Install Punjabi Akhbar App

Install
×