ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਮੂਹ ਸਾਧ ਸੰਗਤ ਵਲੋਂ ਕਰਵਾਏ ਜਾ ਰਹੇ 20 ਵੀਂ ਸ਼ਹੀਦੀ ਖੇਡ ਮੇਲੇ ਦੇ ਪਹਿਲੇ ਦਿਨ ਦਿਲਚਸਪ ਮੁਕਾਬਲੇ ਹੋਏ।ਰਸਮੀ ਉਦਘਾਟਨ ਤੋਂ ਉਪਰੰਤ ਕਬੱਡੀ,ਵਾਲੀਬਾਲ,ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ।ਆਸਟ੍ਰੇਲੀਆ ਦੇ ਵੱਖ ਵੱਖ ਸ਼ਹਿਰਾਂ ਤੋਂ ਵੱੱਡੀ ਗਿਣਤੀ ਵਿੱਚ ਆਈ ਸੰਗਤ ਨੇ ਇਸ ਖੇਡ ਮੇਲੇ ਵਿੱਚ ਹਾਜ਼ਰੀ ਭਰੀ। ਨਿੱਘੀ ਧੁੱਪ ਦਾ ਆਨੰਦ ਮਾਣ ਰਹੇ ਦਰਸ਼ਕਾਂ ਨੇ ਮੈਚਾਂ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ।ਆਸਟ੍ਰੇਲੀਆ ਦੇ ਕੌਮੀ ਚੈਨਲ `ਫੌਕਸ` ਵਲੋਂ ਇਸ ਮੌਕੇ ਕਰਵਾਏ ਗਏ ਕਬੱਡੀ ਦੇ ਪ੍ਰਦਰਸ਼ਨੀ ਮੈਚ ਦੀ ਵਿਸ਼ੇਸ਼ ਕਵਰੇਜ਼ ਕੀਤੀ ਗਈ।ਪ੍ਰਬੰਧਕਾਂ ਵਲੋਂ ਚਾਹ ਪਾਣੀ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ 1984 ਦੌਰਾਨ ਸ਼ਹੀਦ ਹੋਏ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਸਵੀਰ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਖੇਡ ਮੁਕਾਬਲੇ ਦੇ ਫਾਈਨਲ ਮੈਚ ਐਤਵਾਰ ਨੂੰ ਖੇਡੇ ਜਾਣੇ ਹਨ,ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ।
(ਮਨਦੀਪ ਸਿੰਘ ਸੈਣੀ)
mandeepsaini