ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਦੇ ਦੇ ਉਦੇਸ਼ ਨਾਲ ਐੱਮ.ਪੀ ਤਿਵਾੜੀ ਵੱਲੋਂ ਵੰਡੀਆਂ ਸਪੋਰਟਸ ਕਿੱਟਾਂ

ਨਿਊਯਾਰਕ/  ਮੁਹਾਲੀ  —ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਚ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਪੋਰਟਸ ਕਿੱਟਾਂ ਵੰਡੀਆਂ ਗਈਆਂ। ਇਸ ਸੰਬੰਧੀ ਸਮਾਰੋਹ ਦਾ ਅਯੋਜਨ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਨਜੋਤ ਸਿੰਘ ਵੱਲੋਂ ਕੀਤਾ ਗਿਆ ਸੀ।ਇਸ ਮੌਕੇ ਸੰਬੋਧਨ ਕਰਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਸੇ ਦੇ ਤਹਿਤ 50 ਕ੍ਰਿਕਟ ਅਤੇ 50 ਵਾਲੀਬਾਲ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ।

ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਹੋਣਗੇ ਅਤੇ ਖੇਡਾਂ ਨਾਲ ਜੁੜਨਾ ਉਨ੍ਹਾਂ ਸਰੀਰਿਕ ਅਤੇ ਮਾਨਸਿਕ ਤੌਰ ਤੇ ਮਜ਼ਬੂਤੀ ਵੀ ਬਣਾਵੇਗਾ।ਉੱਥੇ ਹੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਦੀ ਤਰੱਕੀ ਚ ਖੇਡਾਂ ਦਾ ਅਹਿਮ ਰੋਲ ਹੈ ਅਤੇ ਪੰਜਾਬ ਸਰਕਾਰ ਦੀ ਇਸ ਕੋਸ਼ਿਸ਼ ਨਾਲ ਨੌਜਵਾਨ ਦੇਸ਼ ਤੇ ਵਿਦੇਸ਼ ਚ ਸੂਬੇ ਦਾ ਨਾਂ ਰੌਸ਼ਨ ਕਰਨਗੇ। ਸਮਾਰੋਹ ਚ ਹੋਰਨਾਂ ਤੋਂ ਇਲਾਵਾ,ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਪ੍ਰੀਤਮ ਸਿੰਘ ਭੋਪਾਲ ਰਿਟਾਇਰਡ ਡੀਪੀਆਈ, ਕੁਲਵੰਤ ਸਿੰਘ, ਹਰਜੀਤ ਸਿੰਘ ਵੀ ਮੌਜੂਦ ਰਹੇ।

Install Punjabi Akhbar App

Install
×