ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਨਿਖੇਧੀ

walia101 (1)ਐਡੀਲੇਡ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਇਕੱਤਰ ਹੋਈ ਵੱਡੀ ਗਿਣਤੀ ‘ਚ ਸਿੱਖ ਸੰਗਤ ਨੇ ਪਿੰਡ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਪੁਲਿਸ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਸਿੰਘਾਂ ‘ਤੇ ਢਾਹੇ ਕਹਿਰ ਲਈ ਪੁਲਿਸ ਕਾਰਵਾਈ ‘ਤੇ ਰੋਸ ਪ੍ਰਗਟ ਕੀਤਾ। ਸ਼ਹੀਦਾਂ ਦੀ ਯਾਦ ‘ਚ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਗੁਰਦੁਆਰਾ ਸਾਹਿਬ ਤੋਂ ਗਿਆਨੀ ਹਰਜੀਤ ਸਿੰਘ ਪੱਟੀ ਵਾਲੇ, ਗਿਆਨੀ ਗਿਆਨ ਸਿੰਘ ਨੇ ਪੁਲਿਸ ਤਸ਼ੱਦਦ ‘ਚ ਜ਼ਖ਼ਮੀ ਹੋਏ ਸਿੰਘਾਂ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Welcome to Punjabi Akhbar

Install Punjabi Akhbar
×
Enable Notifications    OK No thanks