ਡਾ. ਮਨਜੀਤ ਸਿੰਘ ਸੀਨੀਅਰ ਸਰਜਨ ਸਟੇਟ ਐਵਾਰਡ ਨਾਲ ਸਨਮਾਨਿਤ 

07 gsc fdk

ਫਰੀਦਕੋਟ, 6 ਸਤੰਬਰ :- ਸਿਵਲ ਹਸਪਤਾਲ ਫਰੀਦਕੋਟ ਵਲੋਂઠਕਾਇਆ ਕਲਪ ਪ੍ਰੋਗਰਾਮ ਅਧੀਨ ਪੰਜਾਬ ਭਰ ‘ਚ 5ਵਾਂ ਸਥਾਨ ਪ੍ਰਾਪਤ ਕਰਨ ਉਪਰੰਤ ਸਿਹਤ ਵਿਭਾਗ ਫਰੀਦਕੋਟ ਨੂੰ ਮਾਨਸਾ ਵਿਖੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਅੱਜ ਮਾਨਸਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਨੇ ਜਿਲਾ ਹਸਪਤਾਲ ਫਰੀਦਕੋਟ ਦੇ ਨੋਡਲ ਅਫਸਰ ਡਾ. ਮਨਜੀਤ ਸਿੰਘ ਸੀਨੀਅਰ ਸਰਜਨ ਦੀ ਅਗਵਾਈ ਵਾਲੀ ਟੀਮ ਨੂੰ ਸਨਮਾਨਿਤ ਕੀਤਾ। ਜਿਕਰਯੋਗ ਹੈ ਕਿ ਉਕਤ ਟੀਮ ਵਲੋਂ ਸਾਲ 2015 ਤੋਂ ਹੀ ਕਾਇਆ ਕਲਪ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਨੋਡਲ ਅਫਸਰ ਡਾ. ਮਨਜੀਤ ਸਿੰਘ ਦੀ ਅਗਵਾਈ ‘ਚ ਬਹੁਤ ਹੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਕਰਕੇ ਪਿਛਲੇ ਸਾਲ ਦੇਸ਼ ਭਰ ‘ਚ ਪਹਿਲੇ ਸਥਾਨ ‘ਤੇ ਆਉਣ ਕਰਕੇ ਉਕਤ ਟੀਮ ਨੂੰ ਕੇਂਦਰੀ ਸਿਹਤ ਮੰਤਰੀ ਵਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸਮਾਗਮ ਦੌਰਾਨ ਡਾ. ਮਨਜੀਤ ਸਿੰਘ ਸਮੇਤ ਡਾ. ਅਵਤਾਰਜੀਤ ਸਿੰਘ ਅਤੇ ਲਵਪ੍ਰੀਤ ਕੌਰ ਨੂੰ ਵੀ ਰਾਜ ਪੱਧਰੀ ਜੱਜਮੈਂਟ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਦੇਣ ਬਦਲੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Install Punjabi Akhbar App

Install
×