ਮਹਿਲ ਖੁਰਦ ਵਿਖੇ ਗੁਰਮਤਿ ਦੀ ਸਿਖਲਾਈ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ

ਨੌਜਵਾਨ ਪੀੜੀ ਨੂੰ ਬਾਣੀ ‘ਤੇ ਬਾਣੇ ਦੇ ਧਾਰਨੀ ਬਣਾਉਣਾ ਸਮੇ ਦੀ ਲੋੜ-ਭਾਈ ਪੰਥਪ੍ਰੀਤ ਸਿੰਘ ਖਾਲਸਾ

01
ਮਹਿਲ ਕਲਾਂ 30 ਜੂਨ — ਗੁਰਮਤਿ ਸੇਵਾ ਲਹਿਰ (ਭਾਈ ਬਖਤੌਰ) ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਿਲ ਖੁਰਦ ਦੇ ਸਹਿਯੋਗ ਨਾਲ ਗੁਰਮਤਿ ਦੀ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਮਤਿ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਭਾਈ ਪੰਥਪ੍ਰੀਤ ਸਿੰਘ ਖਾਲਸਾ (ਭਾਈ ਬਖਤੌਰ ਵਾਲੇ) ਨੇ ਵਿਸੇਸ ਤੌਰ ‘ਤੇ ਪੁੱਜ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਗੁਰਮਤਿ ਸੇਵਾ ਲਹਿਰ ਵੱਲੋਂ ਇਲਾਕੇ ਦੇ ਵੱਖ ਵੱਖ ਪਿੰਡਾਂ ‘ਚ ਬੱਚਿਆਂ ਨੂੰ ਗੁਰਮਤਿ ਦੀ ਸਿੱਖਿਆ ਦੇਣ ਲਈ ਕਲਾਸਾਂ ਲਗਾਈਆਂ ਗਈਆਂ ਸਨ। ਇਨ੍ਹਾਂ ਕਲਾਸਾਂ ‘ਚ 450 ਦੇ ਕਰੀਬ ਬੱਚਿਆਂ ਨੇ ਗੁਰਮਤਿ ਸਿੱਖਿਆ ਹਾਸਲ ਕੀਤੀ ਹੈ। ਇਨ੍ਹਾਂ ਬੱਚਿਆਂ ਨੂੰ ਗੁਰਮਤਿ ਸੇਵਾ ਲਹਿਰ ਦੇ ਵੱਖ ਵੱਖ ਪ੍ਰਚਾਰਕਾ ਵੱਲੋਂ ਗੁਰਬਾਣੀ ਸੰਧਿਆ ਦੇ ਨਾਲ ਨਾਲ ਸਿੱਖ ਇਤਿਹਾਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸੇਵਾ ਲਹਿਰ ਦਾ ਮੁੱਖ ਮਕਸਦ ਸਿੱਖੀ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦੇ ਕੇ ਬਾਣੀ ‘ਤੇ ਬਾਣੇ ਦੇ ਧਾਰਨੀ ਬਣਾਉਣਾ ਹੈ। ਉਨ੍ਹਾਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ ਨਾਲ ਗੁਰਮਤਿ ਸਿੱਖਿਆਂ ‘ਚ ਪ੍ਰਪੱਕ ਕਰਨ ਦੀ ਅਪੀਲ ਕੀਤੀ। ਇਨ੍ਹਾਂ ਕਲਾਸਾਂ ‘ਚ ਗੁਰਮਤਿ ਸਿੱਖਿਆਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਪ੍ਰਚਾਰਕ ਭਾਈ ਗੁਰਮੇਲ ਸਿੰਘ ਮਹਿਲ ਕਲਾਂ,ਬੀਬੀ ਸੁਰਿੰਦਰ ਕੌਰ ਮਹਿਲ ਕਲਾਂ,ਬੀਬੀ ਗਗਨਦੀਪ ਕੌਰ ਖਾਲਸਾ,ਭਾਈ ਹਰਵਿੰਦਰ ਸਿੰਘ,ਭਾਈ ਕੁਲਵੰਤ ਸਿੰਘ ਕੁਰੜ,ਬੀਬੀ ਸਰਬਜੀਤ ਕੌਰ ਹਮੀਦੀ,ਭਾਈ ਹਰਪਾਲ ਸਿੰਘ ਖਾਲਸਾ ਅਤੇ ਭਾਈ ਹਰਵਿੰਦਰ ਸਿੰਘ ਕਰਮਗੜ ਨੇ ਇਨ੍ਹਾਂ ਸਿਖਲਾਈ ਕੈਂਪਾਂ ਲਈ ਸਹਿਯੋਗ ਕਰਨ ਵਾਲੀਆ ਗੁਰਦੁਆਰਾ ਪ੍ਰਬੰਧਕ ਕਮੇਂਟੀਆ,ਗ੍ਰੰਥੀ ਸਿੰਘਾ ਅਤੇ ਬੱਚਿਆਂ ਦੇ ਮਾਪਿਆ ਦਾ ਧੰਨਵਾਦ ਕੀਤਾ।

(ਗੁਰਭਿੰਦਰ ਗੁਰੀ)

mworld8384@yahoo.com

Install Punjabi Akhbar App

Install
×