ਵਿਦਿਆਰਥੀਆਂ ਨੂੰ ਪ੍ਰਤਿਭਾ ਨਿਖਾਰਨ ਦੇ ਮਿਲਣੇ ਚਾਹੀਦੇ ਹਨ ਮੌਕੇ- ਮੁੱਖ ਮੰਤਰੀ ਮਨੋਹਰ ਲਾਲ

manoharਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਲੋੜੀਂਦੇ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਗੁਣਾਤਮਕ ਸਿੱਖਿਆ ਹਾਸਿਲ ਕਰਨ ਦੇ ਮੌਕੇ ਮਿਲਣ ਤੇ ਕੋਈ ਵੀ ਬੱਚਾ ਕਮਜ਼ੋਰ ਪਰਿਵਾਰਕ ਹਾਲਾਤ ਕਾਰਨ ਸਿੱਖਿਆ ਤੋਂ ਵੱਡੇ ਨਾ ਰਹਿਣ। ਮੁੱਖ ਮੰਤਰੀ ਮਨੋਹਰ ਲਾਲ ਐਤਵਾਰ ਨੂੰ ਪੰਡਿਤ ਨੇਕੀ ਰਾਮ ਸ਼ਰਮਾ ਸਰਕਾਰੀ ਕਾਲਜ ਦੇ ਸਿੱਖਿਆ ਤੇ ਪ੍ਰਬੰਧਕੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਲੈਕਚਰਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਦੇ ਭਵਿੱਖ ਦੇ ਕਰਣਧਾਰ ਹਨ, ਜੋ ਦੇਸ਼ ਦੀ ਯੁਵਾ ਸ਼ਕਤੀ ਨੂੰ ਚੰਗੇ ਸੰਸਕਾਰ ਦੇ ਕੇ ਸਮਾਜ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਦਾ ਕੰਮ ਕਰਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੁਝੇਵਿਆਂ ‘ਚੋਂ ਕੁੱਝ ਸਮਾਂ ਕੱਢ ਕੇ ਚੰਗੇ ਸਮਾਜ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਕੰਮ ਕਰਨ। ਉਨ੍ਹਾਂ ਕਿਹਾ ਕਿ ਯੁਵਾ ਪੀੜ੍ਹੀ ‘ਚ ਮਿਹਨਤ ਕਰਨ ਤੇ ਅੱਗੇ ਵਧਣ ਦੀ ਪ੍ਰਤਿਭਾ ਹੈ। ਅਧਿਆਪਕ ਵਰਗ ਨੂੰ ਯੁਵਾ ਪੀੜ੍ਹੀ ‘ਚ ਅਜਿਹਾ ਆਤਮਵਿਸ਼ਵਾਸ ਜਗਾਉਣਾ ਹੋਵੇਗਾ, ਜਿਸ ਨਾਲ ਉਹ ਤਰੱਕੀ ਕਰਕੇ ਅੱਗੇ ਵੱਧ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖਿਆ ਦੇ ਪੱਧਰ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਹੈ। ਕੇਂਦਰ ਸਰਕਾਰ ਵੱਲੋਂ ਕੌਮੀ ਸਿੱਖਿਆ ਨੀਤੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਹਰਿਆਣਾ ਸਰਕਾਰ ਵੀ ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋ ਵੱਧ ਚੰਗਾ ਬਣਾਉਣ ‘ਚ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਚੰਗੀ ਅਤੇ ਗੁਣਾਤਮਕ ਸਿੱਖਿਆ ਦੇਣ ਲਈ ਜਿਹੜੀ ਯੋਜਨਾਵਾਂ ਬਣਾਈਆਂ ਜਾਣਗੀਆਂ, ਉਨ੍ਹਾਂ ਰਾਜ ‘ਚ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।