ਸੁਖਬੀਰ ਬਾਦਲ ਅਦਾਲਤ ‘ਚ ਹੋਏ ਪੇਸ਼, ਜਮਾਨਤ ‘ਤੇ ਰਿਹਾਅ…..

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸਥਾਨਕ ਅਦਾਲਤ ਵੱਲੋਂ ਬਰੀ ਕਰਨ ਦੇ ਮਾਮਲੇ ਖਿਲਾਫ਼ ਨਰੇਸ਼ ਸਹਿਗਲ ਵੱਲੋਂ ਦਾਇਰ ਕੀਤੀ ਗਈ ਅਪੀਲ ਵਿੱਚ ਅੱਜ ਉਪ ਮੁੱਖ ਮੰਤਰੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਏ। ਸ਼ੈਸ਼ਨ ਜੱਜ ਸਤਵਿੰਦਰ ਸਿੰਘ ਚਹਿਲ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੱਲਦੀ ਅਪੀਲ ਦੌਰਾਨ ਜਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਇਸ ਅਰਜੀ ਦਾ ਸ਼ਿਕਾਇਤ ਕਰਤਾ ਤੋਂ ਜਵਾਬ ਮੰਗਿਆ ਹੈ। ਦੂਜੇ ਪਾਸੇ ਸ਼ਿਕਾਇਤ ਕਰਤਾ ਨਰੇਸ਼ ਸਹਿਗਲ ਨੇ ਅਦਾਲਤ ਵਿੱਚ ਅਰਜੀ ਦੇ ਕੇ ਉਪ ਮੁੱਖ ਮੰਤਰੀ ਦੇ ਪਾਸਪੋਰਟ ਨੂੰ ਜਬਤ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਚੱਲਦੀ ਅਪੀਲ ਦੌਰਾਨ ਉਪ ਮੁੱਖ ਮੰਤਰੀ ਵਿਦੇਸ਼ ਨਾ ਜਾ ਸਕਣ। ਸੁਖਬੀਰ ਬਾਦਲ ਦੇ ਵਕੀਲ ਸ਼ਿਵਕਰਤਾਰ ਸਿੰਘ ਸੇਖੋਂ ਨੇ ਕਿਹਾ ਕਿ ਅਦਾਲਤ ਨੇ ਉਪ ਮੁੱਖ ਮੰਤਰੀ ਨੂੰ ਜਮਾਨਤ ‘ਤੇ ਰਿਹਾਅ ਕਰਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ‘ਤੇ ਰੱਖੀ ਹੈ।

Install Punjabi Akhbar App

Install
×