ਸੁਖਬੀਰ ਬਾਦਲ ਨੂੰ ਹੁਣ ਪੰਜਾਬ ‘ਚ ਸਾਰੇ ਹੀ ਅੱਤਵਾਦੀ ਲਗਦੇ ਹਨ – ਕੇਜਰੀਵਾਲ

delhicmkejriwal

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਪ੍ਰੈੈਸ ਕਾਨਫਰੰਸ ਦੌਰਾਨ ਦਾਅਵਾ ਕੀਤੀ ਕਿ ਅਕਾਲੀ ਭਾਜਪਾ ਸਰਕਾਰ ਨੇ ਬਰਗਾੜੀ ਕਾਂਡ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਤੇ ਜਾਂਚ ਦੌਰਾਨ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਹਿੰਮਤ ਨਹੀਂ ਕੀਤੀ। ਕੇਜਰੀਵਾਲ ਦੇ ਨਾਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਹਲਕਾ ਦਾਖਾ ਤੋਂ ਆਪ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ, ਲੁਧਿਆਣਾ ਪੱਛਮੀ ਤੋਂ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ ਵੀ ਹਾਜ਼ਰ ਸਨ। ਕੇਜਰੀਵਾਲ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਉਨ੍ਹਾਂ ਨੂੰ ਪੰਜਾਬ ਵਿਚ ਸਾਰੇ ਹੀ ਅੱਤਵਾਦੀ ਨਜ਼ਰ ਆ ਰਹੇ ਹਨ।

( ਰੌਜ਼ਾਨਾ ਅਜੀਤ)

Install Punjabi Akhbar App

Install
×