ਸੁਮੇਧ ਸੈਣੀ ਤੋਂ ਬਾਅਦ ਸਾਥੀ ਪੁਲਿਸ ਮੁਲਾਜ਼ਮਾਂ ਦੀ ਵੀ ਅਗਾਂਊ ਜ਼ਮਾਨਤ ਅਰਜ਼ੀ ਮਨਜ਼ੂਰ

ਐਸ.ਏ.ਐਸ ਨਗਰ 19 ਮਈ (ਜਸਬੀਰ ਸਿੰਘ ਜੱਸੀ) – 1991 ਵਿਚ ਆਈ ਏ ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਨਾਮਜ਼ਦ ਅਫ਼ਸਰ ਕੁਲਦੀਪ ਸਿੰਘ, ਅਨੂਪ ਸਿੰਘ, ਜਗੀਰ ਸਿੰਘ ਅਤੇ ਹਰ ਸਹਾਏ ਸ਼ਰਮਾ ਵੱਲੋਂ ਆਪਣੇ ਵਕੀਲ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਂਊ ਜ਼ਮਾਨਤ ਦੀ ਦਾਇਰ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ।

ਧੰਨਵਾਦ ਸਹਿਤ (ਅਜੀਤ)