ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਪ੍ਰਦੂਸ਼ਣ ਮਾਮਲੇ ‘ਚ ਮੁੱਖ ਸਕੱਤਰਾਂ ਨੂੰ ਕੀਤਾ ਤਲਬ

pollution

ਕਿਸਾਨਾਂ ਵੱਲੋਂ ਲਗਾਤਾਰ ਸਾੜੀ ਜਾ ਰਹੀ ਪਰਾਲੀ ਕਾਰਨ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ ਹੈ। ਦਿੱਲੀ ਸਰਕਾਰ ਅਤੇ ਕੇਂਦਰ ਨੂੰ ਮਾਹਿਰਾਂ ਦੀ ਮਦਦ ਨਾਲ ਉਚਿੱਤ ਕਦਮ ਚੁੱਕਣ ਲਈ ਕਿਹਾ ਹੈ।

prali burnt near secretariate

ਦੱਸਣਾ  ਇਹ ਵੀ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਅੰਦਰ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਕੁੱਝ ਕਿਸਾਨਾਂ ਦੇ ਪ੍ਰਸ਼ਾਸਨ ਵੱਲੋਂ ਚਲਾਨ ਕੱਟੇ ਗਏ ਸਨ ਜਿਸ ਦੀਆਂ ਅਜੇ ਮੀਡੀਆ ‘ਚ ਖ਼ਬਰਾਂ ਹੀ ਆਈਆਂ ਸਨ ਪਰ ਕਿਸੇ ਕਿਸਾਨ ਕੋਲ ਚਲਾਨ ਨਹੀਂ ਪਹੁੰਚੇ। ਚਲਾਨ ਦੀ ਖ਼ਬਰ ਸੁਣਦਿਆਂ ਗ਼ੁੱਸੇ ‘ਚ ਆਏ ਕਿਸਾਨਾਂ ਨੇ ਸੈਕਟਰੀਏਟ ਮੂਹਰੇ ਪਰਾਲੀ ਸੁੱਟ ਕੇ ਅੱਗ ਲਾ ਦਿੱਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇ ਸਰਕਾਰ ਪਰਾਲੀ ਦਾ ਕੋਈ ਹੱਲ ਨਹੀਂ ਕਰਦੀ ਤਾਂ ਇਸ ਤਰ੍ਹਾਂ ਹੀ ਪਰਾਲੀ ਨੂੰ ਅੱਗਾਂ ਲੱਗਦੀਆਂ ਰਹਿਣਗੀਆਂ ਅਤੇ ਜੇ ਕਿਸੇ ਥਾਣੇ ਵਿਚ ਪਰਚਾ ਦਰਜ ਕੀਤਾ ਗਿਆ ਤਾਂ ਉਸ ਦਾ ਵੀ ਘਿਰਾਓ ਕੀਤਾ ਜਾਵੇਗਾ।