ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਸਰਕਾਰੀ ਇਸ਼ਤਿਹਾਰਾਂ ‘ਚੋਂ ਮੁੱਖ ਮੰਤਰੀ ਤੇ ਉੱਪ ਮੁੱਖ ਮੰਤਰੀ ਸਮੇਤ ਮੰਤਰੀਆਂ ਦੀਆਂ ਤਸਵੀਰਾਂ ਗ਼ਾਇਬ

150515govtadvਸੁਪਰੀਮ ਕੋਰਟ ਦੇ ਨਿਰਦੇਸ਼ ਜਿਸ ‘ਚ ਸਰਕਾਰੀ ਇਸ਼ਤਿਹਾਰਾਂ ਤੋਂ ਮੰਤਰੀਆਂ ਦੀਆਂ ਤਸਵੀਰਾਂ ਹਟਾਉਣ ਲਈ ਕਿਹਾ ਗਿਆ ਸੀ। ਉਸ ਨਿਰਦੇਸ਼ ਨੂੰ ਮੰਨਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਇਸ਼ਤਿਹਾਰਾਂ ਤੋਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਮੰਤਰੀਆਂ ਦੀਆਂ ਤਸਵੀਰਾਂ ਹਟਾ ਲਈਆਂ ਹਨ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਨਿਰਦੇਸ਼ ਜਾਰੀ ਕੀਤਾ ਸੀ ਕਿ ਸਰਕਾਰੀ ਇਸ਼ਤਿਹਾਰਾਂ ਵਿਚ ਮੁੱਖ ਮੰਤਰੀ, ਮੰਤਰੀ, ਗਵਰਨਰ ਸਮੇਤ ਕਿਸੇ ਵੀ ਨੇਤਾ ਦੀ ਤਸਵੀਰ ਨਹੀਂ ਲਗਾਈ ਜਾਏਗੀ। ਖ਼ੁਦ ਦੀ ਜਵਾਬਦੇਹੀ ਲੈਣ ‘ਤੇ ਹੀ ਸਰਕਾਰੀ ਇਸ਼ਤਿਹਾਰਾਂ ਵਿਚ ਕੇਵਲ ਪ੍ਰਧਾਨ ਮੰਤਰੀ, ਰਾਸ਼ਟਰਪਤੀ ਤੇ ਸੀ.ਜੇ.ਆਈ. ਦੀ ਤਸਵੀਰ ਲੱਗ ਸਕੇਗੀ। ਇਸ਼ਤਿਹਾਰਾਂ ਦੇ ਨਿਯਮਾਂ ਲਈ ਕੇਂਦਰ ਸਰਕਾਰ ਨੂੰ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਕਿਹਾ ਗਿਆ ਹੈ।

Install Punjabi Akhbar App

Install
×