ਸਿਰਸਾ -ਮਨੁੱਖੀ ਅਧਿਕਾਰ ਪ੍ਰੀਸ਼ਦ ਹਰਿਆਣਾ ਦੇ ਸਰਪ੍ਰਸਤ ਅਤੇ ਬੇਟਾ ਬਚਾਓ ਮੁਹਿੰਮ ਦੇ ਸੰਸਥਾਪਕ ਤਰੁਣ ਭਾਟੀ ਨੇ ਸ਼ਹੀਦੀ ਦਿਵਸ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਭਾਟੀ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਪਰ ਮੌਜੂਦਾ ਸਮੇਂ ਵਿੱਚ ਨੌਜਵਾਨ ਪੀੜ੍ਹੀ ਇਨ੍ਹਾਂ ਦੇ ਮਾਰਗ ਤੋਂ ਭਟਕ ਕੇ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੀ ਹੈ। ਉਨ੍ਹਾਂ ਦੀ ਸੰਸਥਾ ਦੀ ਕੋਸ਼ਿਸ਼ ਹੈ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਹੀ ਸੇਧ ਦਿੱਤੀ ਜਾਵੇ, ਤਾਂ ਜੋ ਉਹ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ। ਸੰਸਥਾ ਵੱਲੋਂ ਵਿੱਦਿਅਕ ਥਾਵਾਂ, ਜਨਤਕ ਥਾਵਾਂ ’ਤੇ ਪ੍ਰੋਗਰਾਮ ਕਰਵਾ ਕੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਭਾਟੀ ਨੇ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਤਿੰਨ ਵੀਰ ਜਵਾਨਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।
(ਸਤੀਸ਼ ਬਾਂਸਲ) +91 7027101400