ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ‘ਤੀਆਂ’ ਦਾ ਆਯੋਜਨ

PUNJABI UNIVERSITY VIKHE MANAIAN TEEAN DA IK DRISHਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਲੋਂ ਤੀਆਂ ਦਾ ਆਯੋਜਨ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਲਖਵੀਰ ਸਿੰਘ ਦੀ ਸੁਯੋਗ ਅਗਵਾਈ ਅਤੇ ਵਿਭਾਗ ਦੀ ਸਹਾਇਕ ਪ੍ਰੋਫੈਸਰ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਦੇ ਵਿਸ਼ੇਸ਼ ਸਹਿਯੋਗ ਸਦਕਾ ਕਾਮਯਾਬੀ ਨਾਲ ਸੰਪੰਨ ਹੋਏ ਇਸ ਸਮਾਗਮ ਵਿਚ ਪੰਜਾਬੀ ਵਿਭਾਗ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਵੀ ਵੱਡੀ ਗਿਣਤੀ ਵਿਚ ਭਾਗ ਲਿਆ। ਪੰਜਾਬੀ ਵਿਭਾਗ ਸਾਹਮਣੇ ਖੁਲ੍ਹੇ ਲਾਅਨ ਵਿਚ ਮਨਾਏ ਗਏ ਇਸ ਤਿਉਹਾਰ ਦੌਰਾਨ ਵਿਦਿਆਰਥਣਾਂ ਵਲੋਂ ਵਖ-ਵਖ ਬੋਲੀਆਂ ਅਤੇ ਤਮਾਸ਼ਿਆਂ ਰਾਹੀਂ ਪੰਜਾਬ ਦੇ ਮਾਝਾ, ਮਾਲਵਾ, ਦੁਆਬਾ ਅਤੇ ਪੁਆਧ ਇਲਾਕਿਆਂ ਦੀ ਵੰਨ-ਸੁਵੰਨਤਾ ਪੇਸ਼ ਕੀਤੀ ਗਈ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਅਤੇ ਚਾਅ ਨਾਲ ਪੰਜਾਬੀ ਲੋਕਧਾਰਾ ਦਾ ਪ੍ਰਦਰਸ਼ਨ ਕਰਦੇ ਹੋਏ ‘ਤੀਆਂ’ ਦੀਆਂ ਖੁਸ਼ੀਆਂ ਮਨਾਈਆਂ। ਇਸ ਵੇਲੇ ਵਿਦਿਆਰਥਣਾਂ ਵਲੋਂ ਲਏ ਪੀਂਘ ਦੇ ਹੁਲਾਰੇ ਅਤੇ ਪ੍ਰਸਤੁਤ ਕੀਤਾ ਗਿਆ ਗੀਤ-ਸੰਗੀਤ ਵਿਸ਼ੇਸ਼ ਆਕਰਸ਼ਨ ਦਾ ਕਾਰਨ ਬਣੇ। ਪੰਜਾਬਣਾਂ ਦੀ ਅਨਮੋਲ ਵਿਰਾਸਤ ਨੂੰ ਪ੍ਰਸਤੁਤ ਕਰਨ ਵਾਲੇ ਇਸ ਸਮਾਗਮ ਵਿਚ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਡਾ. ਚਰਨਜੀਤ ਕੌਰ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ।

ਲਖਵੀਰ ਸਿੰਘ
ਮੁਖੀ, ਪੰਜਾਬੀ ਵਿਭਾਗ

Install Punjabi Akhbar App

Install
×