ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ ‘ਤੇ ਲਗਾਇਆ ਗਿਆ ਥਰਮਲ ਸਕੈਨਰ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ, ਐੱਸ.ਡੀ.ਐਮ. ਅਜਨਾਲਾ, ਸਿਵਲ ਸਰਜਨ, ਮੈਡੀਕਲ ਸੁਪਰਡੈਂਟ ਗੁਰੂ ਨਾਨਕ ਹਸਪਤਾਲ, ਏਅਰਪੋਰਟ ਅਥਾਰਿਟੀ ਤੋਂ ਇਲਾਵਾ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਮੀਟਿੰਗ ਨੂੰ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ, ਜਿਸ ਲਈ ਉਨ੍ਹਾਂ ਹਵਾਈ ਅੱਡਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਦੀ ਏਅਰਪੋਰਟ ਤੇ ਸਰੀਰਕ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਭਾਵੇਂ ਚੀਨ ਤੋਂ ਕੋਈ ਸਿਧੀ ਉਡਾਣ ਅੰਮ੍ਰਿਤਸਰ ਨਹੀਂ ਆਉਂਦੀ, ਪਰ ਫਿਰ ਵੀ ਚੀਨ ਤੋਂ ਕਿਸੇ ਰਸਤੇ ਵੀ ਅੰਮ੍ਰਿਤਸਰ ਪੁੱਜਣ ਵਾਲੇ ਯਾਤਰੀਆਂ ਦੀ ਸਰੀਰਕ ਜਾਂਚ ਕਰਨੀ ਲਾਜ਼ਮੀ ਹੈ। ਜਿਸ ਲਈ ਇਕ ਥਰਮਲ ਸਕੈਨਰ ਵੀ ਲਗਾਇਆ ਗਿਆ ਹੈ, ਜੋ ਯਾਤਰੂਆਂ ਦੇ ਸਰੀਰਕ ਤਾਪਮਾਨ ਦੀ ਜਾਂਚ ਕਰਦਾ ਹੈ।  

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×