ਡਾ. ਅਮ੍ਰਿਤ ਤਿਵਾੜੀ ਨੂੰ ਸ਼ਰਧਾ ਦੇ ਫੁੱਲ ਭੇਟ: ਭੁਪਿੰਦਰ ਹੁੱਡਾ, ਕੁਮਾਰੀ ਸੇਲਜਾ ਸਮੇਤ ਅਹਿਮ ਹਸਤੀਆਂ ਨੇ ਮਨੀਸ਼ ਤਿਵਾੜੀ ਦੁੱਖ ਸਾਂਝਾ ਕੀਤਾ

IMG_3196ਚੰਡੀਗੜ੍ਹ – ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦੇ ਮਾਤਾ ਜੀ ਸਵਰਗੀ ਡਾ. ਅਮ੍ਰਿਤ ਤਿਵਾੜੀ ਨੂੰ ਅੱਜ ਇਥੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਾ. ਅਮ੍ਰਿਤ ਤਿਵਾੜੀ ਦੀ ਯਾਦ ਵਿੱਚ ਅੱਜ ਇਥੇ ਕਰਵਾਈ ਗਈ ਸਭਾ ਵਿੱਚ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਆਗੂਆਂ ਸਮੇਤ ਸਮਾਜ ਕਈ ਅਹਿਮ ਸ਼ਖਸੀਅਤਾਂ ਨੇ ਹਾਜਰੀ ਲਵਾਈ।

ਇਸ ਦੌਰਾਨ ਡਾ. ਤਿਵਾੜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਉਨ•ਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ।
ਇਸ ਪ੍ਰਾਥਨਾ ਸਭਾ ਵਿੱਚ ਹਾਜਿਰ ਅਹਿਮ ਸ਼ਖਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ, ਚੰਡੀਗੜ• ਤੋਂ ਸਾਂਸਦ ਸ੍ਰੀਮਤੀ ਕਿਰਨ ਖੇਰ, ਮੰਤਰੀਆਂ ਵਿੱਚ ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ੍ਰੀਮਤੀ ਪ੍ਰਨੀਤ ਕੌਰ ਤੇ ਹਰਮੋਹਨ ਧਵਨ, ਹਰਿਆਣਾ ਵਿਧਾਨ ਸਭਾ ‘ਚ ਕਾਂਗਰਸ ਦੇ ਨੇਤਾ ਕਿਰਨ ਚੌਧਰੀ, ਸ੍ਰੀ ਰਣਦੀਪ ਸੁਰਜੇਵਾਲਾ, ਸ੍ਰੀਮਤੀ ਸੰਤੋਸ਼ ਚੌਧਰੀ, ਸੁਰਿੰਦਰ ਡਾਵਰ, ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ, ਵਿਜੇ ਇੰਦਰ ਸਿੰਗਲਾ, ਵਿਧਾਇਕ, ਅਮਨ ਅਰੋੜਾ,
IMG_3198
ਵਿਧਾਇਕ, ਸਾਬਕਾ ਸਾਂਸਦ ਸਤਿਯਾ ਪਾਲ ਜੈਨ, ਮੇਅਰ ਦਵਿੰਦਰ ਮੌਡਗਿਲ, ਗੁਰਚਰਨ ਸਿੰਘ ਦਦੌਰ, ਹਰਿਆਣਾ ਤੋਂ ਸਾਬਕਾ ਮੰਤਰੀ ਨਿਰਮਲ ਸਿੰਘ, ਚੰਡੀਗੜ• ਕਾਂਗਰਸ ਕਮੇਟੀ ਦੇ ਪ੍ਰਧਾਨ ਪਰਦੀਪ ਛਾਬੜਾ, ਪੰਜਾਬ ਦੇ ਸਾਬਕਾ ਮੰਤਰੀਆਂ ‘ਚ ਤੇਜ ਪ੍ਰਕਾਸ਼ ਸਿੰਘ, ਮਲਕੀਤ ਸਿੰਘ ਦਾਖਾ ਤੇ ਮਲਕੀਅਤ ਸਿੰਘ ਬੀਰਮੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਡਾ. ਅਮਰ ਸਿੰਘ ਅਤੇ ਹੋਰ ਸ਼ਾਮਿਲ ਸਨ।
ਭੁਪਿੰਦਰ ਹੁੱਡਾ, ਕੁਮਾਰੀ ਸੇਲਜਾ ਸਮੇਤ ਅਹਿਮ ਹਸਤੀਆਂ ਨੇ ਮਨੀਸ਼ ਤਿਵਾੜੀ ਦੁੱਖ ਸਾਂਝਾ ਕੀਤਾ :
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨਾਲ ਉਨ੍ਹਾਂ ਦੇ ਮਾਤਾ ਜੀ ਡਾ. ਅੰਮ੍ਰਿਤ ਤਿਵਾਰੀ ਦੇ ਦਿਹਾਂਤ ‘ਤੇ ਦੁੱਖ ਸਾਂਝਾ ਕੀਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਵਿਨੋਦ ਸ਼ਰਮਾ ਨੇ ਵੀ ਸ੍ਰੀ ਮਨੀਸ਼ ਤਿਵਾੜੀ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
IMG_3209
ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜੀਆਂ ਅਹਿਮ ਹਸਤੀਆਂ ਨੇ ਅੱਜ ਸ੍ਰੀ ਮਨੀਸ਼ ਤਿਵਾੜੀ ਦੇ ਨਿਵਾਸ ਸ਼ਥਾਨ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਅੱਜ ਸ੍ਰੀ ਮਨੀਸ਼ ਤਿਵਾੜੀ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੀਆਂ ਹੋਰਨਾਂ ਅਹਿਮ ਹਸਤੀਆਂ ਵਿੱਚ ਰਣਦੀਪ ਸਿੰਘ ਨਾਭਾ, ਰਾਣਾ ਗੁਰਮੀਤ ਸਿੰਘ ਸੋਢੀ, ਦਰਸ਼ਨ ਸਿੰਘ ਬਰਾੜ, ਰਾਜਿੰਦਰ ਬੇਰੀ ਅਤੇ ਕੇਵਲ ਸਿੰਘ ਢਿੱਲੋਂ ਸ਼ਾਮਲ ਸਨ।

Install Punjabi Akhbar App

Install
×