ਸੀਨੀਅਰ ਪੱਤਰਕਾਰ ਹਰਵਿੰਦਰ ਰਿਆੜ ਦੇ ਦੇਹਾਂਤ ਤੇ ਐੱਮ.ਪੀ ਤਿਵਾੜੀ ਨੇ ਪ੍ਰਗਟਾਇਆ ਅਫਸੋਸ

ਨਿਊਯਾਰਕ/ਰੋਪੜ — ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਨੇ ਅਮਰੀਕਾ ਚ ਰਹਿੰਦੇ ਪੰਜਾਬੀ ਦੇ ਸੀਨੀਅਰ ਪੱਤਰਕਾਰ ਹਰਵਿੰਦਰ ਰਿਆੜ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਚ ਐੱਮ.ਪੀ ਤਿਵਾੜੀ ਨੇ ਕਿਹਾ ਕਿ ਦੂਰਦਰਸ਼ਨ ਦੇ ਸਾਬਕਾ ਪੱਤਰਕਾਰ ਅਤੇ ਅਮਰੀਕਾ ਵਿਚ ਵੀਕਲੀ ਅਖ਼ਬਾਰ ਰਾਈਟਰ ਕੱਢਣ ਵਾਲੇ ਤੇ ਵੈੱਬ ਚੈਨਲ ਬਾਜ ਦੇ ਸੰਚਾਲਕ ਹਰਵਿੰਦਰ ਰਿਆਡ਼ ਨੇ ਪੱਤਰਕਾਰੀ ਦੇ ਖੇਤਰ ਵਿਚ ਇਕ ਅਹਿਮ ਰੁਤਬਾ ਹਾਸਿਲ ਕੀਤਾ, ਜਿਹੜੇ ਪੰਜਾਬੀ ਬੋਲੀ ਤੇ ਪੰਜਾਬ ਦੇ ਮਸਲਿਆਂ ਲਈ ਨਿਡਰਤਾ ਨਾਲ ਬੋਲਦੇ ਸਨ। ਸਾਬਕਾ ਕੇਂਦਰੀ ਮੰਤਰੀ ਨੇ ਪਰਮਾਤਮਾ ਅੱਗੇ ਸਵਰਗਵਾਸੀ ਹਰਵਿੰਦਰ ਰਿਆੜ ਦੀ ਆਤਮਾ ਨੂੰ ਸ਼ਾਂਤੀ  ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਬਖਸ਼ਣ ਲਈ ਹਿੰਮਤ ਦੇਣ ਦੀ ਪ੍ਰਾਰਥਨਾ ਕੀਤੀ ਹੈ।ਇਸੇ ਤਰ੍ਹਾਂ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਵੀ ਸੀਨੀਅਰ ਪੱਤਰਕਾਰ ਹਰਵਿੰਦਰ ਰਿਆੜ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੀਵਾਨ ਨੇ ਕਿਹਾ ਕਿ ਸਵਰਗੀ ਰਿਆੜ ਹਮੇਸ਼ਾ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਨਿਰਪੱਖਤਾ ਤੇ ਨਿਡਰਤਾ ਨਾਲ ਆਪਣੀ ਅਵਾਜ ਚੁੱਕਦੇ ਰਹੇ ਹਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਪਏ ਘਾਟੇ ਨੂੰ ਪੂਰਾ ਕਰਨਾ ਬਹੁਤ ਮੁਸ਼ਕਿਲ ਹੋਵੇਗਾ।

Install Punjabi Akhbar App

Install
×