ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਕਰਵਾਇਆ ਗਿਆ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਗੀ ਜਥਿਆਂ ਤੇ ਕਥਾਵਾਚਕਾਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਪਰਮਜੀਤ ਸਿੰਘ ਸਰੋਆ, ਮੈਨੇਜਰ ਮੁਖਤਾਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਰਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ, ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਮਹੰਤਾਂ ਤੋਂ ਗੁ: ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਆਜ਼ਾਦ ਕਰਾਉਣ ਲਈ ਗਏ ਜਥੇ ਦੇ ਕਈ ਸਿੰਘ 21 ਫਰਵਰੀ 1921 ਨੂੰ ਸ਼ਹੀਦ ਹੋ ਗਏ ਸਨ।
ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×