ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ‘ਚ ਲਿਖੇ ਜਾਣਾ ਲਾਜ਼ਮੀ – ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ। ਇਸ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਉਚੇਰੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×