ਦੁਨੀਆਂ ਭਰ ਵਿੱਚ ਕਿਤੇ ਵੀ ਮਨੁੱਖੀ ਅਧਿਕਾਰਾਂ ਦੀ ਗੱਲ ਹੋਵੇਗੀ ਤਾਂ ਕੈਨੇਡਾ ਉਸ ਦੇ ਨਾਲ ਖੜਾ ਹੋਵੇਗਾ— ਜਸਟਿਨ ਟਰੂਡੋ

ਨਿਊਯਾਰਕ/ ਵੈਨਕੂਵਰ—ਭਾਰਤ ਵੱਲੋਂ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਨ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ  ਜਸਟਿਨ ਟਰੂਡੋ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਾਫ ਕਰ ਦਿੱਤਾ ਹੈ ਕਿ ਕੈਨੇਡਾ ਦੁਨੀਆਂ ਭਰ ਵਿੱਚ ਮਨੁੱਖੀ ਅਧਿਕਾਰਾਂ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤੇ ਜਾਂਦੇ ਰੋਸ ਮੁਜ਼ਾਹਰਿਆਂ ਦੀ ਵਕਾਲਤ ਕਰਦਾ ਰਹੇਗਾ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਆਪਣੀਆਂ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਪੂਰਾ ਵਚਨਬੱਧ ਹੈ , ਤੇ ਰਹੇਗਾ। ਗੌਰਤਲਬ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ, ਕੈਬਨਿਟ ਮੰਤਰੀਆਂ ਤੇ ਹੋਰ ਰਾਜਨੀਤਕ ਆਗੂਆਂ ਵੱਲੋਂ ਭਾਰਤ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਜਾਰੀ ਕਰਨ ਤੋਂ ਬਾਅਦ ਭੜਕੇ ਭਾਰਤ ਵੱਲੋਂ ਕੈਨੇਡੀਅਨ ਰਾਜਦੂਤ ਨੂੰ ਤਲਬ ਕੀਤਾ ਗਿਆ ਸੀ।

Install Punjabi Akhbar App

Install
×