ਤਰਨਤਾਰਨ, ਅਦਾਲਤ ਵੱਲੋਂ ਜਾਰੀ ਵਾਰੰਟਾਂ ਦ ਪਰਵਾਹ ਨਾ ਕਰਨ ਕਾਰਨ ਦੋ ਵਿਅਕਤੀਆਂ ਨੂੰ ਭਗੌੜਾ (ਇਸ਼ਤਿਹਾਰੀ ਮੁਜਰਮ) ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਪੱਟੀ ਦੀ ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਪੱਟੀ ਦੇ ਏ ਐਸ ਆਈ ਸਤਪਾਲ ਸਿੰਘ ਨੇ ਦੱਸਿਆ ਕਿ ਰਣਬੀਰ ਸਿੰਘ ਉਰਫ਼ ਰਾਣਾ ਪੁੱਤਰ ਕੁਲਦੀਪ ਸਿੰਘ ਨਿਵਾਸੀ ਭੱਗੂਪੁਰ ਅਤੇ ਹਰਦੀਪ ਸਿੰਘ ਪੁੱਤਰ ਅਰਜੁਨ ਸਿੰਘ ਨਿਵਾਸੀ ਭੱਗੂਪੁਰ ਦੋਵੇਂ ਦੋਸ਼ੀ ਅਸਲਾ ਐਕਟ ਥਾਣਾ ਪੱਟੀ ਵਿਚ ਅਦਾਲਤ ਸ਼੍ਰੀ ਪ੍ਰਿਤਪਾਲ ਸਿੰਘ ਐਸ ਡੀ ਜੇ ਐਮ ਪੱਟੀ ਵੱਲੋਂ ਜਾਰੀ ਵਾਰੰਟਾਂ ਦਾ ਪਰਵਾਹ ਨਾ ਕਰਨ ਕਾਰਨ ਭਗੌੜੇ ਕਰਾਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਭਗੌੜੇ ਕਰਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
(ਪਵਨ ਬੁੱਗੀ)
pawan5058@gmail.com