ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਆਈ ਜੀ ਉਮਰਾਨੰਗਲ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ

ਫਰੀਦਕੋਟ -ਕੋਟਕਪੂਰਾ ਗੋਲੀ ਕਾਂਡ ਮਾਮਲੇ ਦੇ ਮੁਲਜਮ ਪਰਮਰਾਜ ਉਮਰਾਨੰਗਲ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਪਰਮਰਾਜ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਸੁਰੱਖਿਆ ਮੁਹਾਈਆ ਕਰਵਾਏ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਖਦਸ਼ਾ ਜਤਾਇਆ ਗਿਆ ਹੈ ਕਿ ਪਰਮਾਰਾਜ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਸਿੱਖ ਕੱਟੜਪੰਥੀਆਂ ਤੋਂ ਖਤਰਾ ਹੋ ਸਕਦਾ ਹੈ ਅਤੇ ਇਸੇ ਖਤਰੇ ਨੂੰ ਭਾਪਦਿਆਂ ਹੀ ਪੰਜਾਬ ਸਰਕਾਰ ਨੂੰ ਉਕਤ ਆਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਗ੍ਰਹਿ ਮੰਤਰਾਲੇ ਸਾਹਮਣੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਅਪੀਲ ਕੀਤੀ ਗਈ ਸੀ ਅਤੇ ਇਸੇ ਅਪੀਲ ਦੀ ਸੁਣਵਾਈ ਤੇ ਹੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਸੁਰੱਖਿਆ ਏਜੰਸੀਆਂ ਤੋਂ ਰਾਏ ਦੀ ਮੰਗ ਕੀਤੀ ਸੀ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਉਮਰਾਨੰਗਲ ਅਤੇ ਉਸਦੇ ਪਰਿਵਾਰ ਨੂੰ ਪੰਜਾਬ ਚ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਪੰਜਾਬ ਪੁਲਿਸ ਦੀ ਗੋਲੀਕਾਂਡ ਮਾਮਲਿਆਂ ਬਾਰੇ ਪੜਤਾਲ ਕਰ ਰਹੀ ਸਿੱਟ ਵੱਲੋਂ ਪਿਛਲੇ ਸਾਲ ਅਕਤੂਬਰ ਵਿੱਚ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜਦ ਕੀਤਾ ਸੀ। ਇਸ ਕੇਸ ਵਿੱਚ ਪੰਜਾਬ ਪੁਲਿਸ ਦੇ ਤਿੰਨ ਉੱਚ ਅਧਿਕਾਰੀਆਂ ਦੇ ਨਾਮ ਵੀ ਸਾਹਮਣੇ ਆਏ ਸਨ ਜਿਹਨਾਂ ਵਿੱਚ ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਅਤੇ ਚਰਣਜੀਤ ਸ਼ਰਮਾ ਦੇ ਨਾਮ ਸ਼ਾਮਿਲ ਸਨ ਅਤੇ ਇਹ ਤਿੰਨੋਂ ਇਸ ਕੇਸ ਵਿੱਚ ਮੁੱਖ ਮੁਲਜਮ ਪਾਏ ਗਏ ਸਨ ਅਤੇ ਜਿਹਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਲਗਾਤਾਰ ਮੰਗ ਕਰ ਰਹੀਆਂ ਸਨ।

Install Punjabi Akhbar App

Install
×