ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਸਜਾਇਆ ਗਿਆ ਵਿਸਾਖੀ ਨਗਰ ਕੀਰਤਨ

(ਸਰੀ) -ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਦੇ ਮੌਕੇ ਤੇ ਗੁਰਦੁਆਰਾ ਰੌਸ ਸਟਰੀਟ ਦੀ ਹਦੂਦ ਅੰਦਰ ਨਗਰ ਕੀਤਰਨ ਸਜਾਇਆ ਗਿਆ। ਦੋ ਸਾਲਾਂ ਦੇ ਅਰਸੇ ਬਾਅਦ ਸਜਾਏ ਗਏ ਨਗਰ ਕੀਰਤਨ ਵਿਚ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ।

ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਵੱਖ ਵੱਖ ਰਾਜਸੀ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਨ੍ਹਾਂ ਆਗੂਆਂ ਵਿਚ ਮੈਂਬਰ ਪਾਰਲਮੈਂਟ ਤੇ ਸਾਬਕਾ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਸੁਖ ਧਾਲੀਵਾਲ ਤੇ ਰਣਦੀਪ ਸਿੰਘ ਸਰਾਏ, ਬੀ.ਸੀ. ਦੇ ਲੇਬਰ ਮਨਿਸਟਰ ਹੈਰੀ ਬੈਂਸ, ਬੀ.ਸੀ. ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ, ਐਮ.ਐਲ.ਏ. ਰਚਨਾ ਸਿੰਘ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਚੀਮਾ ਸ਼ਾਮਲ ਸਨ। ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਮਲਕੀਤ ਸਿੰਘ ਧਾਮੀ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਭੰਡਾਲ ਨੇ ਰਾਜਸੀ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ।

ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਅਤੇ ਗੁਰੂ ਅਮਰ ਦਾਸ ਨਿਵਾਸ ਹੋ ਕੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ। ਸੰਗਤਾਂ ਦਾ ਉਤਸ਼ਾਹ ਅਤੇ ਉਮਾਹ ਠਾਠਾਂ ਮਾਰ ਰਿਹਾ ਸੀ। ਇਸ ਮੌਕੇ ਸੰਗਤਾਂ ਵੱਲੋਂ ਵੱਖ ਵੱਖ ਪਕਵਾਨਾਂ ਦੇ ਸਟਾਲ ਲਾਏ ਗਏ ਸਨ।

(ਹਰਦਮ ਮਾਨ)
+1 604 308 6663
 maanbabushahi@tirshinazar

Install Punjabi Akhbar App

Install
×