ਵਾਰਾਣਸੀ ਫਲਾਈਓਵਰ ਮਾਮਲਾ: ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਐਫ. ਆਈ. ਆਰ. ਦਰਜ

varanasiflyover

ਵਾਰਾਣਸੀ ‘ਚ ਮੰਗਲਵਾਰ ਸ਼ਾਮ ਨੂੰ ਨਿਰਮਾਣ ਅਧੀਨ ਇੱਕ ਫਲਾਈਓਵਰ ਡਿੱਗਣ ਦੇ ਮਾਮਲੇ ‘ਚ ਸੰਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਵਿਰੁੱਧ ਧਾਰਾ 304, 308 ਅਤੇ 427 ਦੇ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਫੌਰੈਂਸਿਕ ਟੀਮ ਵਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਗਈ। ਇਸ ਘਟਨਾ ਤੋਂ ਬਾਅਦ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਕਾਫੀ ਗੰਭੀਰ ਹੈ। ਘਟਨਾ ਦੀ ਜਾਂਚ ਲਈ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਹੈ।

Install Punjabi Akhbar App

Install
×