-ਵਿਕਟੌਰੀਆ- ਕਰੋਨਾ ਦੇ ਨਵੇਂ 8737 ਮਾਮਲੇ ਅਤੇ 22 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 8737 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 22 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਭਰ ਦੇ ਹਸਪਤਾਲਾਂ ਵਿੱਚ ਇਸ ਸਮੇਂ 540 ਕਰੋਨਾ ਪੀੜਿਤ ਦਾਖਿਲ ਹਨ ਅਤੇ ਜ਼ੇਰੇ ਇਲਾਜ ਹਨ ਜਦੋਂ ਕਿ ਇਨ੍ਹਾਂ ਵਿੱਚੋਂ 32 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×