-ਵਿਕਟੌਰੀਆ- ਕਰੋਨਾ ਦੇ ਨਵੇਂ 2,237 ਮਾਮਲੇ ਅਤੇ 11 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 2,237 ਮਾਮਲੇ ਦਰਜ ਕੀਤੇ ਗਏ ਹਨ ਅਤੇ 11 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 1,692 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 545 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 222 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 18 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 3 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 69.7% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.7% ਹੈ।
ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਹੁਣ ਤੱਕ ਕੁੱਲ 6,344,656 ਕੋਵਿਡ ਵੈਕਸੀਨ ਦੀਆਂ ਡੋਜ਼ਾਂ ਦਿੱਤੀਆਂ ਜਾ ਚੁਕੀਆਂ ਹਨ।

Install Punjabi Akhbar App

Install
×