ਵਿਕਟੌਰੀਆ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 1007 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ 3 ਮੌਤਾਂ ਦੀ ਵੀ ਪੁਸ਼ਟੀ ਕੀਤੀ ਗਈ ਹੈ।
ਰਾਜ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ 11501 ਚਲੰਤ ਮਾਮਲੇ ਹਨ। ਕਰੋਨਾ ਦੇ 300 ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ। ਜਿਨ੍ਹਾਂ ਵਿੱਚੋਂ 45 ਆਈ.ਸੀ.ਯੂ. ਵਿੱਚ ਹਨ ਅਤੇ 17 ਵੈਂਟੀਲੇਟਰਾਂ ਉਪਰ ਹਨ।
ਬੀਤੇ ਦਿਨ 48397 ਟੈਸਟ ਵੀ ਕੀਤੇ ਗਏ ਹਨ ਅਤੇ 1813 ਲੋਕਾਂ ਨੂੰ ਵੈਕਸੀਨੇਸ਼ਨ ਦਿੱਤੀ ਗਈ ਹੈ। ਰਾਜ ਵਿੱਚ ਇਸ ਸਮੇਂ ਰਾਜ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਕਲਿਨਿਕਾਂ ਵਿੱਚ 4,843,962 ਲੋਕਾਂ ਨੂੰ ਕਰੋਨਾ ਤੋਂ ਬਚਾਉ ਵਾਲੀ ਵੈਕਸੀਨ ਦਿੱਤੀ ਜਾ ਚੁਕੀ ਹੈ।