ਵਿਕਟੌਰੀਆ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 1232 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 9 ਮੌਤਾਂ ਹੋ ਜਾਣ ਬਾਰੇ ਵੀ ਸਿਹਤ ਅਧਿਕਾਰੀਆਂ ਵੱਲੋਂ ਪੁਸ਼ਟੀ ਕੀਤੀ ਗਈ ਹੈ।
ਰਾਜ ਵਿੱਚ ਇੱਕ ਨਵੇਂ ਵਰੀਐਂਟ ਦੇ ਮਾਮਲੇ ਦੀ ਪੁਸ਼ਟੀ ਹੋ ਚੁਕੀ ਹੈ ਅਤੇ ਇਹ ਮਾਮਲਾ ਇੱਕ ਅੰਤਰ ਰਾਸ਼ਟਰੀ ਯਾਂਤਰੀ ਦਾ ਹੈ ਜੋ ਕਿ ਹੋਟਲ ਕੁਆਰਨਟੀਨ ਵਿੱਚ ਹੈ।
ਇਸ ਤੋਂ ਇਲਾਵਾ ਸਿਹਤ ਅਧਿਕਾਰੀਆਂ ਵੱਲੋਂ 2 ਹੋਰ ਸ਼ੱਕੀ ਓਮੀਕਰੋਨ ਵਾਲੇ ਮਾਮਲਿਆਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ।
ਰਾਜ ਵਿੱਚ ਇਸ ਸਮੇਂ 315 ਕਰੋਨਾ ਪੀੜਿਤ ਮਰੀਜ਼, ਹਸਪਤਾਲਾਂ ਵਿੱਚ ਭਰਤੀ ਹਨ ਜਿਨ੍ਹਾਂ ਵਿੱਚੋਂ 96 ਆਈ.ਸੀ.ਯੂ. ਵਿੱਚ ਹਨ ਅਤੇ 27 ਵੈਂਟੀਲੇਟਰਾਂ ਉਪਰ ਵੀ ਹਨ।