ਸਿਹਤ ਅਧਿਕਾਰੀਆਂ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਿਕ, ਰਾਜ ਭਰ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 2095 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 8 ਮੌਤਾਂ ਹੋ ਜਾਣ ਦੀ ਵੀ ਪੁਸ਼ਟੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਵਿੱਚ ਇਸ ਸਮੇਂ 397 ਕਰੋਨਾ ਮਰੀਜ਼, ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਇਨ੍ਹਾਂ ਵਿੱਚੋਂ 75 ਆਈ.ਸੀ.ਯੂ. ਵਿੱਚ ਵੀ ਹਨ।
ਵਿਕਟੌਰੀਆ ਵਿੱਚ ਵੀ ਕ੍ਰਿਸਮਿਸ ਮੌਕੇ ਦੇ ਮੱਦੇਨਜ਼ਰ ਮੂੰਹ ਉਪਰ ਮਾਸਕ ਲਗਾਉਣ ਦਾ ਨਿਯਮ ਲਾਗੂ ਕੀਤਾ ਗਿਆ ਹੈ।