ਵਿਕਟੌਰੀਆ, ਕੁਈਨਜ਼ਲੈਂਡ ਅਤੇ ਦੱਖਣੀ-ਆਸਟ੍ਰੇਲੀਆ ਵਿੱਚ ਵੀ ਕਰੋਨਾ ਦੇ ਮਾਮਲਿਆਂ ਵਿੱਚ ਇੱਕਦਮ ਆਇਆ ਉਛਾਲ

ਬੀਤੇ 24 ਘੰਟਿਆਂ ਦੌਰਾਨ ਵਿਕਟੌਰੀਆ ਵਿੱਚ ਕਰੋਨਾ ਦੇ 3767, ਕੁਈਨਜ਼ਲੈਂਡ ਵਿੱਚ 1589 ਅਤੇ ਦੱਖਣੀ ਆਸਟ੍ਰੇਲੀਆ ਵਿੱਚ 1471 ਕਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਵਿਕਟੌਰੀਆ ਵਿੱਚ ਇਸ ਭਿਆਨਕ ਬਿਮਾਰੀ ਕਾਰਨ 5 ਮੌਤਾਂ ਹੋਣ ਦੀ ਵੀ ਪੁਸ਼ਟੀ ਕੀਤੀ ਗਈ ਹੈ।
ਰਾਜ ਵਿੱਚ ਇਸ ਸਮੇਂ 397 ਕਰੋਨਾ ਪੀੜਿਤ ਲੋਕ, ਹਸਪਤਾਲਾਂ ਵਿੱਚ ਭਰਤੀ ਹਨ।
ਕੁਈਨਜ਼ਲੈਂਡ ਵਿੱਚ 8 ਲੋਕ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ ਦੱਖਣੀ ਆਸਟ੍ਰੇਲੀਆ ਵਿੱਚ ਹਸਪਤਾਲਾਂ ਵਿੱਚ ਭਰਤੀ ਕਰੋਨਾ ਪੀੜਿਤਾਂ ਦੀ ਗਿਣਤੀ 36 ਹੈ ਅਤੇ ਇਨ੍ਹਾਂ ਵਿੱਚੋਂ 5 ਮਰੀਜ਼ ਆਈ.ਸੀ.ਯੂ. ਵਿੱਚ ਵੀ ਹਨ।

Install Punjabi Akhbar App

Install
×