ਵਿਕਟੌਰੀਆ ਰਾਜ ਵਿੱਚ ਵੀ ਕਰੋਨਾ ਦੇ ਨਵੇਂ ਮਾਮਲਿਆਂ ਦੇ ਆਂਕੜਿਆਂ ਵਿੱਚ ਬੀਤੇ 24 ਘੰਟਿਆਂ ਦੌਰਾਨ 5137 ਮਾਮਲਿਆਂ ਦਾ ਇਜ਼ਾਫ਼ਾ ਦਰਜ ਹੋਇਆ ਹੈ ਅਤੇ ਅਧਿਕਾਰੀਆਂ ਨੇ 13 ਜਣਿਆਂ ਦੀਆਂ ਮੌਤਾਂ ਦੀ ਵੀ ਪੁਸ਼ਟੀ ਕੀਤੀ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ 395 ਕਰੋਨਾ ਪੀੜਿਤ ਲੋਕ ਜ਼ੇਰੇ ਇਲਾਜ ਹਨ ਜਿਨ੍ਹਾਂ ਵਿੱਚੋਂ 100 ਆਈ.ਸੀ.ਯੂ. ਵਿੱਚ ਵੀ ਹਨ।