
ਵਿਕਟੌਰੀਆ ਰਾਜ ਵਿੱਚ ਕਰੋਨਾ ਦੇ ਮਾਮਲਿਆਂ ਦਾ ਆਂਕੜਾ ਜਾਰੀ ਕਰਦਿਆਂ ਹੋਇਆਂ ਅਧਿਕਾਰੀਆਂ ਨੇ ਦੱਸਿਆ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 7,442 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ ਕਰੋਨਾ ਕਾਰਨ 9 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਵੀ ਆਂਕੜਾ ਜਾਰੀ ਕੀਤਾ ਗਿਆ ਹੈ।
ਰਾਜ ਭਰ ਵਿੱਚ ਇਸ ਸਮੇਂ ਦੌਰਾਨ ਕੁੱਲ 24,161 ਲੋਕ ਕਰੋਨਾ ਤੋਂ ਪੀੜਿਤ ਹਨ ਅਤੇ ਬੀਤੇ 24 ਘੰਟਿਆਂ ਦੌਰਾਨ ਹੀ 63,026 ਕਰੋਨਾ ਦੇ ਟੈਸਟ ਵੀ ਕੀਤੇ ਗਏ ਹਨ। ਹਸਪਤਾਲਾਂ ਵਿੱਚ ਭਰਤੀ 451 ਲੋਕਾਂ ਵਿੱਚੋਂ 51 ਆਈ.ਸੀ.ਯੂ. ਵਿੱਚ ਹਨ ਅਤੇ 21 ਵੈਂਟੀਲੇਟਰਾਂ ਉਪਰ ਵੀ ਹਨ।