ਵਿਕਟੌਰੀਆ: ਕਰੋਨਾ ਦੇ ਨਵੇਂ 11,292 ਮਾਮਲੇ ਅਤੇ 4 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 11,292 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 4 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 7,373 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 3,919 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 312 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 14 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 4 ਵੈਂਟੀਲੇਟਰਾਂ ਉਪਰ ਵੀ ਹਨ।
ਰਾਜ ਭਰ ਵਿੱਚ 18 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 65.6% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.3% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਮ ਮਾਮਲੇ 59,589 ਹਨ।

Install Punjabi Akhbar App

Install
×