
ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 12,314 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 4 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 8,252 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 4,062 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 283 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 12 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 2 ਵੈਂਟੀਲੇਟਰਾਂ ਉਪਰ ਵੀ ਹਨ।
ਰਾਜ ਭਰ ਵਿੱਚ 18 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 66.3% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.4% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 63,024 ਹਨ ਅਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਬੀਤੇ ਕੱਲ੍ਹ ਦੀਆਂ 2631 ਡੋਜ਼ਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 6,147,596 ਕੋਵਿਡ ਵੈਕਸੀਨ ਦੀਆਂ ਡੋਜ਼ਾਂ ਦਿੱਤੀਆਂ ਜਾ ਚੁਕੀਆਂ ਹਨ।