-ਵਿਕਟੌਰੀਆ- ਕਰੋਨਾ ਦੇ ਨਵੇਂ 7,918 ਮਾਮਲੇ ਅਤੇ 1 ਮੌਤ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 7,918 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 5,457 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 2,461 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 431 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 30 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 10 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।
ਰਾਜ ਭਰ ਵਿੱਚ 18 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀਆਂ 3 ਡੋਜ਼ ਲੈਣ ਵਾਲਿਆਂ ਦੀ ਦਰ 67.1% ਹੈ ਜਦੋਂ ਕਿ 12 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.5% ਹੈ।
ਰਾਜ ਭਰ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲੇ 55,168 ਹਨ ਅਤੇ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜੇ ਦਰਸਾਉਂਦੇ ਹਨ ਕਿ ਬੀਤੇ ਕੱਲ੍ਹ ਦੀਆਂ 85 ਡੋਜ਼ਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 6,172,795 ਕੋਵਿਡ ਵੈਕਸੀਨ ਦੀਆਂ ਡੋਜ਼ਾਂ ਦਿੱਤੀਆਂ ਜਾ ਚੁਕੀਆਂ ਹਨ।

Install Punjabi Akhbar App

Install
×