-ਵਿਕਟੌਰੀਆ- ਕਰੋਨਾ ਦੇ ਨਵੇਂ 8,120 ਮਾਮਲੇ ਅਤੇ 13 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 8,120 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 13 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 449 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 35 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 8 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।

Install Punjabi Akhbar App

Install
×