ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਵਿਕਟੌਰੀਆ ਵਿੱਚ ਕਰੋਨਾ ਦੇ ਨਵੇਂ 10,779 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 11 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 473 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 25 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ ਜਦੋਂ ਕਿ 6 ਮਰੀਜ਼ ਵੈਂਟੀਲੇਟਰ ਉਪਰ ਵੀ ਹਨ।