ਵਿਕਟੌਰੀਆ ਵਿੱਚ ਕਰੋਨਾ ਦੇ 221 ਨਵੇਂ ਮਾਮਲੇ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਰਾਜ ਭਰ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 221 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ ਕਿ 98 ਮਾਮਲਿਆਂ ਨੂੰ ਪਹਿਲਾਂ ਵਾਲੇ ਮਾਮਲਿਆਂ ਨਾਲ ਹੀ ਜੋੜਿਆ ਜਾ ਰਿਹਾ ਹੈ ਅਤੇ ਬਾਕੀਆਂ ਦੀ ਪੜਤਾਲ ਜਾਰੀ ਹੈ।
ਰਾਜ ਭਰ ਵਿੱਚ ਇਸੇ ਸਮੇਂ ਦੌਰਾਨ 42429 ਕਰੋਨਾ ਦੇ ਟੈਸਟ ਵੀ ਕੀਤੇ ਗਏ ਹਨ। 36716 ਵਿਕਟੌਰੀਆਈ ਲੋਕਾਂ ਨੂੰ ਕਰੋਨਾ ਤੋਂ ਬਚਾਉ ਲਈ ਟੀਕੇ ਲਗਾਏ ਗਏ ਹਨ ਅਤੇ ਰਾਜ ਵਿੱਚ ਕੁੱਲ ਟੀਕਾਕਰਣ ਦੀ ਸੰਖਿਆ 2,680,174 ਹੋ ਗਈ ਹੈ ਅਤੇ ਆਂਕੜੇ ਦਰਸਾਉਂਦੇ ਹਨ ਕਿ 60% ਨੂੰ ਘੱਟੋ ਘੱਟ ਇੱਕ ਡੋਜ਼ ਦੇ ਦਿੱਤੀ ਗਈ ਹੈ।
ਰਾਜ ਵਿੱਚ ਇਸ ਸਮੇਂ ਕਰੋਨਾ ਦੇ ਕੁੱਲ ਚਲੰਤ ਮਾਮਲਿਆਂ ਦੀ ਸੰਖਿਆ 1920 ਹੈ।

Welcome to Punjabi Akhbar

Install Punjabi Akhbar
×
Enable Notifications    OK No thanks